ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਸਕੀਮ ਰਾਹੀਂ ਪੰਜਾਬ ਵਾਸੀਆਂ ਨੂੰ ਵੱਖ ਵੱਖ ਸਥਾਨਾਂ ਦੇ ਧਾਰਮਿਕ ਯਾਤਰਾ ਕਰਵਾਉਣ ਦਾ ਜੋ ਹੀਲਾ ਕੀਤਾ ਹੈ, ਉਸ ਨੇ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਪੰਜਾਬ ਵਾਸੀਆਂ ਨੂੰ ਆਪਣਾ ਪਰਿਵਾਰ ਸਮਝ ਕੇ ਤੀਰਥ ਯਾਤਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਰਗਾ ਹੋਣਹਾਰ ਸਪੁੱਤਰ ਹੀ ਕਰਵਾ ਸਕਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਸਕੀਮ ਰਾਹੀਂ ਪੰਜਾਬ ਵਾਸੀਆਂ ਨੂੰ ਵੱਖ ਵੱਖ ਸਥਾਨਾਂ ਦੇ ਧਾਰਮਿਕ ਯਾਤਰਾ ਕਰਵਾਉਣ ਦਾ ਜੋ ਹੀਲਾ ਕੀਤਾ ਹੈ, ਉਸ ਨੇ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਪੰਜਾਬ ਵਾਸੀਆਂ ਨੂੰ ਆਪਣਾ ਪਰਿਵਾਰ ਸਮਝ ਕੇ ਤੀਰਥ ਯਾਤਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਰਗਾ ਹੋਣਹਾਰ ਸਪੁੱਤਰ ਹੀ ਕਰਵਾ ਸਕਦਾ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਆਪ ਅਤੇ ਜੇਲ੍ਹ ਵਿਕਾਸ ਬੋਰਡ ਦੇ ਮੈਂਬਰ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਨੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਬਣਦਿਆਂ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣਦਿਆ ਇੱਕ ਇੱਕ ਕਰਕੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਆਮ ਆਦਮੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰਾਂ੍ਹ ਸੰਤੁਸ਼ਟ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ 13 ਦੀਆਂ 13 ਸੀਟਾਂ ਜਿੱਤਾ ਕੇ ਰਿਕਾਰਡ ਸਥਾਪਤ ਕਰਨਗੇ। ਇਸ ਮੌਕੇ ਉਨਾਂ੍ਹ ਨਾਲ ਮੇਹਰ ਸਿੰਘ ਘੁਮਾਣ, ਪ੍ਰਧਾਨ ਪ੍ਰਲੋਕ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।