Share Facebook Twitter LinkedIn Pinterest Email Copy Link ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਤੱਕ ਇਹ ਝਾਕੀ ਲਿਜਾਈ ਜਾਣੀ ਹੈ। ਇੱਕ ਅਹਿਮ ਅਧਿਕਾਰੀ ਨੇ ਦੱਸਿਆ ਕਿ ਝਾਕੀ ਪਿੰਡਾਂ ਵਿਚ ਲਿਜਾਣ ਦਾ ਇੱਕੋ ਮਕਸਦ ਹੈ ਕਿ ਪੰਜਾਬੀਆਂ ਨੂੰ ਦੱਸਿਆ ਜਾ ਸਕੇ ਕਿ ਕੇਂਦਰ ਸਰਕਾਰ ਨੇ ਆਜ਼ਾਦੀ ਲਈ ਜਾਨਾਂ ਵਾਰਨ ਵਾਲਿਆਂ ਨੂੰ ਸ਼ਹੀਦ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ’ਚੋਂ ਬਾਹਰ ਕੀਤੀ ਪੰਜਾਬ ਦੀ ਝਾਕੀ ਆਗਾਮੀ ਲੋਕ ਸਭਾ ਚੋਣਾਂ ਤੱਕ ਸੂਬੇ ਦੇ ਹਰ ਗਲੀ-ਮੁਹੱਲੇ ਵਿਚ ਜਾਵੇਗੀ। ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ 26 ਜਨਵਰੀ ਤੋਂ ਇਹ ਝਾਕੀ ਸੂਬੇ ਦੇ ਲੋਕਾਂ ਦੇ ਸਨਮੁੱਖ ਰੱਖੀ ਜਾਵੇਗੀ। ਮੁੱਢਲੇ ਪੜਾਅ ਉਤੇ 9 ਝਾਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। Post Views: 146