ਨਵੀਂ ਦਿੱਲੀ: 23 ਅਗਸਤ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੋਲੈਂਡ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਅੱਜ ਯੂਕਰੇਨ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਨਾਲ ਜੁੜਿਆ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਪੀਐਮ ਮੋਦੀ ਹੱਥ ਮਿਲਾਉਣ ਤੋਂ ਬਾਅਦ ਜ਼ੇਲੇਂਸਕੀ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪੂਰੀ ਦੁਨੀਆ ਦੀਆਂ ਨਜ਼ਰਾਂ ਪੀਐਮ ਮੋਦੀ ਦੇ ਦੌਰੇ ‘ਤੇ ਟਿਕੀਆਂ ਹੋਈਆਂ ਹਨ। ਰੂਸ-ਯੂਕਰੇਨ ਜੰਗ ਦੇ ਮੱਦੇਨਜ਼ਰ ਪੀਐਮ ਮੋਦੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੰਗ ਕਦੇ ਵੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਜ਼ੇਲੇਨਸਕੀ ਨਾਲ ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਪੀਐਮ ਮੋਦੀ ਜੰਗ ਦੇ ਸ਼ਾਂਤੀਪੂਰਨ ਹੱਲ ਨੂੰ ਲੈ ਕੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਪੀਐਮ ਮੋਦੀ ਇਸ ਤੋਂ ਪਹਿਲਾਂ ਮਾਸਕੋ ਗਏ ਸਨ ਅਤੇ ਇਸ ਦੌਰੇ ਦੇ ਛੇ ਹਫ਼ਤਿਆਂ ਬਾਅਦ ਉਹ ਯੂਕਰੇਨ ਪਹੁੰਚ ਗਏ ਹਨ। 1991 ਵਿੱਚ ਯੂਕਰੇਨ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਯੂਕਰੇਨ ਦਾ ਇਹ ਪਹਿਲਾ ਦੌਰਾ ਹੈ।