ਨਵੀਂ ਦਿੱਲੀ: 14 ਅਗਸਤ 2024 ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਨਹੀਂ ਮਿਲੀ ਹੈ। ਸੀਐਮ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਫਿਲਹਾਲ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਫਿਲਹਾਲ ਕੋਈ ਅੰਤਰਿਮ ਜ਼ਮਾਨਤ ਨਹੀਂ ਦੇਵਾਂਗੇ। ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ