ਨਵੀਂ ਦਿੱਲੀ: 17 ਸਤੰਬਰ, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ 74ਵਾਂ ਜਨਮ ਦਿਨ ਹੈ। ਗਰੀਬੀ ਵਿੱਚ ਪਲਿਆ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਵੀ ਆਪਣੇ ਬਚਪਨ ਦੇ ਦਿਨਾਂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦਾ ਹੈ। ਉਹ ਸਿਰਫ਼ 8 ਸਾਲ ਦੀ ਉਮਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਵਿੱਚ ਸ਼ਾਮਲ ਹੋ ਗਏ ਸਨ। ਉਸਨੇ ਚਾਹ ਵੇਚ ਕੇ ਆਪਣੇ ਪਰਿਵਾਰ ਦੀ ਮਦਦ ਕੀਤੀ ਅਤੇ ਫਿਰ ਆਪਣੇ ਆਪ ਨੂੰ ਅਧਿਆਤਮਿਕਤਾ ਦੀ ਖੋਜ ਵਿੱਚ ਲੀਨ ਕਰ ਦਿੱਤਾ। ਇਸ ਤੋਂ ਬਾਅਦ ਉਹ ਦੇਸ਼ ਦੀ ਸੇਵਾ ‘ਚ ਇੰਨੇ ਜੁੱਟ ਗਏ ਕਿ ਲਗਾਤਾਰ ਤੀਜੀ ਵਾਰ ਇਸ ਉੱਚ ਅਹੁਦੇ ‘ਤੇ ਬਿਰਾਜਮਾਨ ਹੋਏ ਹਨ। ਨਰਿੰਦਰ ਮੋਦੀ ਨੂੰ ਪੂਰਬ ਤੋਂ ਪੱਛਮ ਅਤੇ ਉੱਤਰ ਤੋਂ ਦੱਖਣ ਤੱਕ ਲੋਕਾਂ ਦਾ ਪਿਆਰ ਮਿਲਿਆ ਹੈ। 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਹੈ ਅਤੇ ਇਸ ਨੂੰ ਬਾਖੂਬੀ ਨਿਭਾਅ ਰਹੇ ਹਨ।
Subscribe to Updates
Get the latest creative news from FooBar about art, design and business.