ਨਵੀਂ ਦਿੱਲੀ: 19 ਸਤੰਬਰ, 2024 ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਅਤੇ ਸੀਬੀਆਈ ਵੱਲੋਂ ਜਾਂਚ ਦਾ ਸਾਹਮਣਾ ਕਰ ਰਹੇ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ‘ਆਪ’ ਸਰਕਾਰ ‘ਚ ਸਿੱਖਿਆ ਅਤੇ ਵਿੱਤ ਮੰਤਰੀ ਰਹੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਆਤਿਸ਼ੀ ਨੇ ਵੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦੇ ਸਹੁੰ ਚੁੱਕਣ ਦੀ ਤਰੀਕ ਵੀ ਸਾਹਮਣੇ ਆ ਚੁੱਕੀ ਹੈ। ਸਹੁੰ ਚੁੱਕ ਸਮਾਗਮ 21 ਸਤੰਬਰ ਨੂੰ ਹੋ ਸਕਦਾ ਹੈ। ਹਾਲਾਂਕਿ ਕੇਜਰੀਵਾਲ ਦੇ ਅਸਤੀਫੇ ਅਤੇ ਨਵੀਂ ਸਰਕਾਰ ਬਣਾਉਣ ਲਈ ਆਤਿਸ਼ੀ ਦੀ ਹਿੱਸੇਦਾਰੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕਾਨੂੰਨੀ ਮਾਹਿਰ ਤਾਂ ਇੱਥੋਂ ਤੱਕ ਕਹਿ ਰਹੇ ਹਨ ਕਿ ਜਦੋਂ ਮੁੱਖ ਮੰਤਰੀ ਦਾ ਅਹੁਦਾ ਖਾਲੀ ਨਹੀਂ ਹੈ ਤਾਂ ਆਤਿਸ਼ੀ ਸੀਐਮ ਕਿਵੇਂ ਬਣ ਸਕਦੇ ਹਨ?