ਨਵੀਂ ਦਿੱਲੀ: 17 ਸਤੰਬਰ, 2024 ਦਿੱਲੀ ਦੀ ਕਮਾਨ ਹੁਣ ਆਮ ਆਦਮੀ ਪਾਰਟੀ ਦੀ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਆਤਿਸ਼ੀ ਦੇ ਹੱਥਾਂ ਵਿੱਚ ਹੋਵੇਗੀ। ਆਤਿਸ਼ੀ ਦਾ ਨਾਂ ਫਾਈਨਲ ਹੋਣ ਨਾਲ ਉਹ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣਨ ਜਾ ਰਹੀ ਹੈ, ਉਹ ਇਤਿਹਾਸ ਦੇ ਪੰਨਿਆਂ ‘ਚ ਦਰਜ ਹੋਣ ਜਾ ਰਹੀ ਹੈ। ਪਰ ਆਤਿਸ਼ੀ ਇਸ ਮੌਕੇ ‘ਤੇ ਖੁਸ਼ ਨਹੀਂ ਹੈ। ਉਸਦਾ ਦਿਲ ਉਦਾਸ ਹੈ। ਮੁੱਖ ਮੰਤਰੀ ਨਿਵਾਸ ‘ਤੇ ਵਿਧਾਇਕ ਦਲ ਦੀ ਬੈਠਕ ‘ਚ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇਹ ਐਲਾਨ ਕੀਤਾ। ਰਾਏ ਨੇ ਕਿਹਾ ਕਿ ਅਗਲੀਆਂ ਚੋਣਾਂ ਤੱਕ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਜ਼ਿੰਮੇਵਾਰੀ ਆਤਿਸ਼ੀ ਜੀ ਨੂੰ ਦਿੱਤੀ ਜਾ ਰਹੀ ਹੈ। ਸਾਰੇ ਵਿਧਾਇਕਾਂ ਨੇ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਹੈ।